ਜ਼ਬੂਰ. 129. ਯਾਤਰਾ ਦਾ ਗੀਤ ਉਨ੍ਹਾਂ ਨੇ ਮੈਨੂੰ ਮੇਰੀ ਜਵਾਨੀ ਤੋਂ ਬਹੁਤਾ ਦੁੱਖ ਦਿੱਤਾ, ਇਸਰਾਏਲ ਇਹ ਆਖੇ, ਉਨ੍ਹਾਂ ਨੇ ਮੈਨੂੰ ਮੇਰੀ ਜਵਾਨੀ ਤੋਂ ਬਹੁਤਾ ਦੁੱਖ ਦਿੱਤਾ, ਪਰ ਉਹ ਮੇਰੇ ਉੱਤੇ ਪਰਬਲ ਨਾ ਹੋ ਸਕੇ! ਹਾਲ੍ਹੀ ਨੇ ਮੇਰੀ ਪਿੱਠ ਉੱਤੇ ਹਲ ਵਾਹਿਆ, ਉਨ੍ਹਾਂ ਨੇ ਲੰਮੇ-ਲੰਮੇ ਸਿਆੜ ਕੱਢੇ! ਯਹੋਵਾਹ ਧਰਮੀ ਹੈ, ਉਹ ਨੇ ਦੁਸ਼ਟਾਂ ਦੀ ਗੁਲਾਮੀ ਤੋਂ ਅਜ਼ਾਦ ਕੀਤਾ l ਜਿੰਨੇ ਸੀਯੋਨ ਨਾਲ ਵੈਰ ਰੱਖਦੇ ਹਨ, ਉਹ ਸ਼ਰਮਿੰਦੇ ਹੋ ਕੇ ਪਛਾੜੇ ਜਾਣ! ਉਹ ਛੱਤਾਂ ਦੇ ਘਾਹ ਵਰਗੇ ਹੋਣ, ਜਿਹੜਾ ਵਧਣ ਤੋਂ ਪਹਿਲਾਂ ਹੀ ਸੁੱਕ ਜਾਂਦਾ ਹੈ, ਜਿਸ ਦੇ ਨਾਲ ਵਾਢਾ ਆਪਣੀ ਮੁੱਠ ਨਹੀਂ ਭਰਦਾ, ਨਾ ਪੂਲੇ ਬੰਨ੍ਹਣ ਵਾਲਾ ਆਪਣਾ ਪੱਲਾ, ਅਤੇ ਲੰਘਣ ਵਾਲੇ ਨਹੀਂ ਆਖਦੇ, “ਯਹੋਵਾਹ ਦੀ ਬਰਕਤ ਤੁਹਾਡੇ ਉੱਤੇ ਹੋਵੇ, ਅਸੀਂ ਤੁਹਾਨੂੰ ਯਹੋਵਾਹ ਦੇ ਨਾਮ ਤੋਂ ਬਰਕਤ ਦਿੰਦੇ ਹਾਂ।”