ਜ਼ਬੂਰ. 142. ਦਾਊਦ ਦਾ ਮਸ਼ਕੀਲ ਜਦੋਂ ਉਹ ਗੁਫ਼ਾ ਮੈਂ ਯਹੋਵਾਹ ਵੱਲ ਆਪਣੀ ਅਵਾਜ਼ ਨਾਲ ਦੁਹਾਈ ਦਿੰਦਾ ਹਾਂ, ਮੈਂ ਯਹੋਵਾਹ ਵੱਲ ਆਪਣੀ ਅਵਾਜ਼ ਨਾਲ ਬੇਨਤੀ ਕਰਦਾ ਹਾਂ, ਮੈਂ ਆਪਣੀ ਫ਼ਰਿਆਦ ਉਹ ਦੇ ਅੱਗੇ ਰੱਖਦਾ ਹਾਂ, ਮੈਂ ਆਪਣਾ ਦੁੱਖ ਉਹ ਦੇ ਅੱਗੇ ਖੋਲ੍ਹ ਕੇ ਦੱਸਦਾ ਹਾਂ। ਜਦ ਮੇਰਾ ਆਤਮਾ ਮੇਰੇ ਅੰਦਰ ਨਢਾਲ ਸੀ, ਤਾਂ ਤੂੰ ਮੇਰੀ ਚਾਲ ਜਾਣਦਾ ਸੀ। ਜਿਸ ਰਾਹ ਮੈਂ ਚੱਲਦਾ ਹਾਂ, ਉਨ੍ਹਾਂ ਨੇ ਮੇਰੇ ਲਈ ਇੱਕ ਫਾਹੀ ਲਾਈ ਹੈ। ਨਿਗਾਹ ਕਰ ਕੇ ਸੱਜੇ ਪਾਸੇ ਵੇਖ, ਕਿ ਮੇਰਾ ਸਿਆਣੂ ਕੋਈ ਨਹੀਂ ਹੈ, ਮੇਰੀ ਪਨਾਹ ਜਾਂਦੀ ਰਹੀ, ਮੇਰੀ ਜਾਨ ਦਾ ਪੁੱਛਣ-ਗਿੱਛਣ ਵਾਲਾ ਕੋਈ ਨਹੀਂ! ਹੇ ਯਹੋਵਾਹ, ਮੈਂ ਤੇਰੇ ਅੱਗੇ ਦੁਹਾਈ ਦਿੰਦਾ, ਮੈਂ ਆਖਿਆ ਕਿ ਤੂੰ ਮੇਰੀ ਪਨਾਹ ਹੈਂ, ਜੀਉਂਦਿਆਂ ਦੀ ਧਰਤੀ ਉੱਤੇ ਮੇਰਾ ਭਾਗ। ਮੇਰੇ ਚਿੱਲਾਉਣ ਉੱਤੇ ਧਿਆਨ ਦੇ, ਕਿਉਂ ਜੋ ਮੈਂ ਬਹੁਤ ਅਧੀਨ ਹੋ ਗਿਆ ਹਾਂ, ਮੇਰੇ ਪਿੱਛਾ ਕਰਨ ਵਾਲਿਆਂ ਤੋਂ ਮੈਨੂੰ ਛੁਡਾ, ਕਿਉਂ ਜੋ ਓਹ ਮੈਥੋਂ ਬਲਵਾਨ ਹਨ! ਮੇਰੀ ਜਾਨ ਨੂੰ ਕੈਦ ਵਿੱਚੋਂ ਬਾਹਰ ਕੱਢ, ਕਿ ਮੈਂ ਤੇਰੇ ਨਾਮ ਦਾ ਧੰਨਵਾਦ ਕਰਾਂ, ਧਰਮੀ ਮੈਨੂੰ ਆਣ ਘੇਰਨਗੇ, ਕਿਉਂ ਜੋ ਤੂੰ ਮੇਰੇ ਉੱਤੇ ਉਪਕਾਰ ਕਰੇਂਗਾ!।